Drop Down

Thursday, March 15, 2018

ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਕੋਟਾਨ ਕੋਟ ਵਧਾਈ ਜੀ

1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ ਪਲਾਹੀ ਪਿੰਡ ਵਿੱਚ ਵੀ ਚਰਣ ਪਾਏ, ੲਿੱਥੇ ਹੀ ਅਾਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇ ਪਾਰਕ ਦਾ ਨਿਰਮਾਣ ਕੀਤਾ ਗਿਅਾ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾੲਿਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ ਦਾਰਾ ਸ਼ਿਕੋਹ ਤੰਦਰੁਸਤ ਹੋ ਗਿਆ। 

No comments:

Post a Comment

Thanx For Comments
~SIKH47~