Drop Down

Guru Nanak Dev Ji



ਸ੍ਰੀ ਗੁਰੂ ਨਾਨਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।
ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।[5]
ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਵਿਸ਼ਾ ਸੂਚੀ
ਸ਼ੁਰੂਆਤੀ ਜੀਵਨ[ਸੋਧੋ]






ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸ ਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ 'ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂ[7] ਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ। ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ। ਇਹਨਾਂ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ ਜੋ ਇਹਨਾਂ ਦੀ ਪਹਿਲੀ ਸਿੱਖ ਬਣੀ। ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ 16 ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ। ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ ਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀ[9]

ਉਦਾਸੀਆਂ




ਭਾਰਤੀ ਜਨਤਾ ਦੀ ਦਰਦਨਾਕ ਹਾਲਤ ਨੂੰ ਤੱਕਦੇ ਹੋਏ ਆਪ ਜੀ ਨੇ ਮੋਦੀਖਾਨੇ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਦੀਨ-ਦੁਖੀਆਂ ਦੀ ਸਹਾਇਤਾ ਲਈ ਇੱਕ ਲੰਮੇਰੀ ਸੰਸਾਰ-ਯਾਤਰਾ ਲਈ ਕਮਰਕੱਸੇ ਕਰ ਕੇ ਸੰਸਾਰ-ਯਾਤਰਾ ਆਰੰਭੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੈਵੀ ਸੰਦੇਸ਼ ਨੂੰ ਸਮਸਤ ਲੋਕਾਈ ਵਿੱਚ ਪ੍ਰਚਾਰਨ ਹਿਤ ਸੰਸਾਰ-ਯਾਤਰਾ ਆਰੰਭ ਕੀਤੀ, ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:
ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ।
ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ ੧:੨੪)
ਗੁਰੂ ਜੀ ਵਿਸ਼ਾਲ ਭਾਰਤ ਦੇ ਹਰ ਕੋਨੇ ’ਤੇ ਪਹੁੰਚੇ। ਉਨ੍ਹਾਂ ਮੱਧ ਪੂਰਬ ਵਿਚ ਸਥਿਤ ਇਸਲਾਮੀ ਦੇਸ਼ਾਂ ਦੇ ਲੱਗਭਗ ਸਾਰੇ ਧਰਮ ਕੇਂਦਰਾਂ ਉਂਤੇ ਜਾ ਕੇ ਵਿਵਿਧ ਪ੍ਰਕਾਰ ਦੀਆਂ ਭਾਰਤੀ ਤੇ ਸ਼ਾਮੀ ਧਰਮੀ ਪਰੰਪਰਾਵਾਂ ਨੂੰ ਨੇੜੇ ਹੋ ਕੇ ਵੇਖਿਆ। ਉਨ੍ਹਾਂ ਨੇ ਦਾਰਸ਼ਨਿਕ ਆਧਾਰਾਂ ਤੇ ਅਭਿਆਸ ਪ੍ਰਣਾਲੀਆਂ ਦਾ ਅਧਿਐਨ ਕੀਤਾ ਅਤੇ ਅਗਿਆਨ-ਗ੍ਰਸਤ ਲੋਕਾਂ ਨੂੰ ਕਿਰਿਆਚਾਰੀ ਖੰਡ ਅਤੇ ਰਿੱਧੀਆਂ-ਸਿੱਧੀਆਂ ਅਥਵਾ ਕਰਮਕਾਂਡਾਂ, ਕਰਾਮਾਤਾਂ ਆਦਿ ਦੀ ਨਿਰਾਰਥਕਤਾ ਦੀ ਪ੍ਰੇਰਨਾ ਦਿੱਤੀ। ਆਪ ਜੀ ਦੀ ਲੋਕ ਉਧਾਰਣ ਦੀ ਜੁਗਤੀ ਇਹ ਸੀ ਕਿ ਆਪ ਕਿਸੇ ਧਰਮ ਉਤਸਵ ’ਤੇ ਇਕੱਤਰ ਹੋਏ ਲੋਕਾਂ ਵਿੱਚ ਜਾ ਕੇ ਅਨੋਖੇ ਨਾਟਕੀ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਅਤੇ ਉਨ੍ਹਾਂ ਦੇ ਫੋਕਟ ਕਰਮਾਂ ਦਾ ਖੰਡਨ ਕਰ ਕੇ ਉਨ੍ਹਾਂ ਨੂੰ ਸਤਿ ਵਿਵਹਾਰ ਕਰਨ ਦੀ ਸਿੱਖਿਆ-ਦੀਖਿਆ ਦੇਂਦੇ। ਅਨੇਕਾਂ ਹੀ ਉਦਾਹਰਣਾਂ ਆਪ ਜੀ ਦੇ ਜੀਵਨ ਵਿੱਚੋਂ ਮਿਲਦੀਆਂ ਹਨ। ਹਰਿਦੁਆਰ ਵਿਖੇ ਸੂਰਜ ਨੂੰ ਪਾਣੀ ਦੇਣ ਦੀ ਬਜਾਏ ਆਪ ਜੀ ਨੇ ਇਸ ਕਰਮ ਦੀ ਨਿਰਾਰਥਕਤਾ ਦਰਸਾਉਣ ਲਈ ਪੱਛਮ ਵੱਲ ਆਪਣੇ ਖੇਤਾਂ ਨੂੰ ਪਾਣੀ ਦੇਣਾ ਸ਼ੁਰੂ ਕੀਤਾ। ਲੋਕਾਈ ਦੇ ਇਸ ਭਰਮ ਨੂੰ ਰਹੱਸਮਈ ਢੰਗ ਨਾਲ ਖੰਡਨ ਕਰ ਕੇ ਗੁਰੂ ਜੀ ਨੇ ਲੋਕਾਂ ਨੂੰ ਵੀ ਪਰਮਾਤਮਾ ਦੇ ਰਾਹੇ ਤੋਰਿਆ ਸੀ।

ਪਹਿਲੀ ਉਦਾਸੀ ਪੂਰਬ ਦੀ

ਇਨ੍ਹਾਂ ਉਦਾਸੀਆਂ ਵਿੱਚੋਂ ਪਹਿਲੀ ਉਦਾਸੀ ਬਹੁਤ ਲੰਮੇਰੀ ਸੀ। ਪ੍ਰੋਃ ਸਾਹਿਬ ਸਿੰਘ ਜੀ ( ਗੁਰਮਤਿ ਪ੍ਰਕਾਸ਼ 12 ਨਵੰਬਰ 2007) ਅਨੁਸਾਰ ਭਾਦਰੋਂ ਸੰਮਤ 1564 ਤੋਂ 1572 (9 ਸਾਲ) ਸੰਨ 1497ਤੋਂ 1508 ਈਃ ਤਕ ਦੀ ਇਹ ਯਾਤਰਾ ਸੀ। ਇਸ ਯਾਤਰਾ ਦੌਰਾਨ ਆਪ ਜੀ ਨੇ ਛੇ-ਸੱਤ ਹਜ਼ਾਰ ਮੀਲ ਦਾ ਸਫ਼ਰ ਕੀਤਾ। ਇਸ ਉਦਾਸੀ ਵਿੱਚ ਆਪ ਜੀ ਨੇ ਪ੍ਰਸਿੱਧਹਿੰਦੂ ਤੀਰਥਾਂ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਬਨਾਰਸ, ਗਯਾ, ਜਗਨਨਾਥਪੁਰੀ, ਮਦੁਰਾਈ, ਰਾਮੇਸ਼੍ਵਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਬਨ ਅਤੇ ਕੁਰੂਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਆਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ ਬੰਬਈ, ਔਰੰਗਾਬਾਦ, ਉਜੈਨ, ਕੱਛ, ਅਜਮੇਰ ਆਦਿ ਸਥਾਨਾਂ ਦੀ ਯਾਤਰਾ ਕੀਤੀ। ਇਸ ਉਦਾਸੀ ਦੌਰਾਨ ਹੀ ਸਤਿਗੁਰੂ ਜੀ ਨੇ ਆਪਣੇ ਅਧਿਆਤਮਕ ਅਨੁਭਵਾਂ ਨੂੰ ਇੱਕ ਸੁਨਿਸ਼ਚਿਤ ਤੇ ਵਿਧੀਵਤ ਜੀਵਨਦਰਸ਼ਨ ਦਾ ਰੂਪ ਦਿੱਤਾ ਅਤੇ ਇਸ ਦੇ ਪ੍ਰਚਾਰ ਲਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾਈ। ਇਸ ਉਦਾਸੀ ਤੋਂ ਵਾਪਸ ਆ ਕੇ ਆਪ ਜੀ ਆਪਣੇ ਕੁਝ ਕੁ ਪ੍ਰਮੁੱਖ ਸਿੱਖ ਸ਼ਰਧਾਲੂਆਂ ਦੀ ਸਹਾਇਤਾ ਨਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ਰਾਵੀ ਦੇ ਕੰਢੇ ’ਤੇ ਇਕ ਨਵਾਂ ਪਿੰਡ ਕਰਤਾਰਪੁਰ ਵਸਾਇਆ। ਜਦੋਂ ਇਥੇ ਇੱਕ ਛੋਟੀ ਜਿਹੀ ਧਰਮਸ਼ਾਲਾ ਬਣ ਗਈ ਤਾਂ ਆਪ ਜੀ ਦੇ ਮਾਤਾ-ਪਿਤਾ ਵੀ ਇਥੇ ਹੀ ਆ ਗਏ। ਭਾਈ ਮਰਦਾਨਾ ਜੀ ਦਾ ਪਰਵਾਰ ਵੀ ਇਥੇ ਹੀ ਆ ਵੱਸਿਆ। ਕੁਝ ਚਿਰ ਸਤਿਗੁਰੂ ਜੀ ਨਗਰ ਵਸਾਉਣ ਦੇ ਆਹਰ ਵਿੱਚ ਰੁੱਝੇ ਰਹੇ ਪਰੰਤੂ ਛੇਤੀ ਹੀ ਦੂਜੀ ਉਦਾਸੀ ਲਈ ਚੱਲ ਪਏ।
ਗੁਰੂ ਨਾਨਕ ਸਾਹਿਬ ਜੀ ਦੀ ਪਹਿਲੀ ਉਦਾਸੀ। ਗੁਰੂ ਸਾਹਿਬ ਨੇ ਇਹ ਉਦਾਸੀ 30ਅਗਸਤ 1507 ਨੂੰ ਸ਼ੁਰੂ ਕੀਤੀ ਸੀ, ਇਹ ਸਫਰ ਇਸ ਤਰਾਂ ਸੀ।
  • ਸੁਲਤਾਨ ਪੁਰ ਤੋਂ ਲਹੌਰ-60 ਮੀਲ।
  • ਲਹੌਰ ਤੋਂ ਤਲਵੰਡੀ -40 ਮੀਲ।
  • ਤਲਵੰਡੀ ਤੋਂ ਸੈਦਪੁਰ-50 ਮੀਲ। *ਸੈਦਪੁਰ ਤੋਂ ਹਰਿਦੁਆਰ-400 ਮੀਲ।
  • ਹਰਿਦੁਆਰ ਤੋਂ ਅਲਮੋੜਾ-80 ਮੀਲ।
  • ਅਲਮੋੜਾ ਤੋਂ ਗੋਰਖ ਮਤਾ-70 ਮੀਲ।
  • ਗੋਰਖ ਮਤਾ ਤੋਂ ਅਜੁਧਿਆ-180ਮੀਲ। *ਅਜੁਧਿਆ ਤੋਂ ਪਰਿਆਗ-85 ਮੀਲ।
  • ਪਰਿਆਗ ਤੋਂ ਬਨਾਰਸ-65 ਮੀਲ।
  • ਬਨਾਰਸ ਤੋਂ ਗਿਆ-125 ਮੀਲ।
  • ਗਿਆ ਤੋਂ ਗੁਹਾਟੀ-600 ਮੀਲ।
  • ਗੋਹਾਟੀ ਤੋਂ ਸਿਲਹਟ-250 ਮੀਲ।
  • ਸਿਲਹਟ ਤੋਂ ਢਾਕਾ-135 ਮੀਲ।
  • ਢਾਕੇ ਤੋਂ ਨਦੀਆ-130 ਮੀਲ।
  • ਨਦੀਆ ਤੋਂ ਮੇਦਨੀਪੁਰ-60 ਮੀਲ।
  • ਮੇਦਨੀਪੁਰ ਤੋਂ ਜਗਨ ਨਾਥ ਪੁਰੀ-200 ਮੀਲ।
  • ਪੁਰੀ ਤੋਂ ਵਿਜੇਵਾੜਾ-400 ਮੀਲ।
  • ਵਿਜੇਵਾੜਾ ਤੋਂ ਗੰਟੂਰ-40 ਮੀਲ।
  • ਗੰਟੂਰ ਤੋਂ ਕੁਡਪਾ-170 ਮੀਲ।
  • ਕੁਡਪਾ ਤੋਂ ਰਾਮੇਸਵਰ-425 ਮੀਲ।
ਇਥੋਂ ਗੁਰੂ ਸਾਹਿਬ ਬੇੜੀ ਰਾਂਹੀ ਸਿੰਗਲਾਦੀਪ(ਲੰਕਾ) ਚਲੇ ਗੇ। 
  • ਲੰਕਾਂ ਵਿਚ ਪੈਦਲ ਸਫਰ-400 ਮੀਲ।
  • ਕੋਚੀਨ ਤੋਂ ਪਾਲਘਾਟ-60 ਮੀਲ।
  • ਪਾਲਘਾਟ ਤੋਂ ਨੀਲਗਿਰੀ-35 ਮੀਲ।
  • ਨੀਲਗਿਰੀ ਤੋਂ ਸ਼ਿਰੀ ਗੰਗਾਪਟਮ-70 ਮੀਲ।
  • ਗੰਗਾ ਪਟਮ ਤੋਂ ਪਾੰਧਰਪੁਰ-170 ਮੀਲ।
  • ਪਾਂਧਰਪੁਰ ਤੋਂ ਬਾਰਸੀ-45 ਮੀਲ
  • ਬਾਰਸੀ ਤੋਂ ਪੂਨਾ-120 ਮੀਲ।
  • ਪੂਨਾ ਤੋਂ ਨਸਿਕ-100 ਮੀਲ
  • ਨਾਸਿਕ ਤੋਂ ਔਰੰਗਾਬਾਦ-100 ਮੀਲ।
  • ਔਰੰਗਾਬਾਦ ਤੋਂ ਓਕਾਂਰ ਮੰਦਰ-120 ਮੀਲ।
  • ਓਕਾਂਰ ਮੰਦਰ ਤੋਂ ਉਜੈਨ-70 ਮੀਲ।
  • ਉਜੈਨ ਤੋਂ ਬੜੌਦਾ-150 ਮੀਲ।
  • ਬੜੌਦਾ ਤੋਂ ਭਾਵ ਨਗਰ-70 ਮੀਲ।
  • ਭਾਵ ਨਗਰ ਤੋਂ ਪਾਲੀਟਾਣਾ-35 ਮੀਲ।
  • ਪਾਲੀਟਾਣਾ ਤੋਂਸੋਮਨਾਥ-100 ਮੀਲ।
  • ਸੋਮਨਾਥ ਤੋਂ ਦੁਆਰਕਾ -160 ਮੀਲ।
  • ਦੁਆਰਕਾ ਤੋਂ ਓਖਾ ਬੰਦਰ-15 ਮੀਲ।
  • ਜਹਾਜ ਤੇ ਮਾਂਡਵੀ-25 ਮੀਲ।
  • ਮਾਂਡਵੀ ਤੋਂ ਭੁਜ-35 ਮੀਲ।
  • ਭੁਜ ਤੋਂ ਅੰਜਾਰ-30 ਮੀਲ।
  • ਅੰਜਾਰ ਤੋਂ ਬੀਸ ਨਗਰ-150 ਮੀਲ।
  • ਬੀਸ ਨਗਰ ਤੋਂ ਆਬੂ-60 ਮੀਲ।
  • ਆਬੂ ਤੋਂ ਨਾਥ ਦੁਆਰਾ-85 ਮੀਲ।
  • ਨਾਥ ਦੁਆਰੇ ਤੋਂ ਚਤੌੜ-40 ਮੀਲ
  • ਚਤੌੜ ਤੋਂ ਅਜਮੇਰ-100 ਮੀਲ।
  • ਅਜਮੇਰ ਤੋਂ ਪੁਸ਼ਕਰ-7 ਮੀਲ।
  • ਪੁਸ਼ਕਰ ਤੋਂਮਥਰਾ-235 ਮੀਲ।
  • ਮਥਰਾ ਤੋਂ ਦਿਲੀ-100 ਮੀਲ।
  • ਦਿਲੀ ਤੋਂ ਪਾਣੀਪਤ-50 ਮੀਲ।
  • ਪਾਣੀਪਤ ਤੋਂ ਕੁਰਕਸ਼ੇਤਰ-40 ਮੀਲ।
  • ਕੁਰਕਸ਼ੇਤਰ ਤੋਂ ਜੀਂਦ-50 ਮੀਲ।
  • ਜੀਂਦ ਤੋਂ ਸਰਸਾ-70 ਮੀਲ।
  • ਸਰਸੇ ਤੋਂ ਸੁਲਤਾਨ ਪੁਰ-135 ਮੀਲ।
ਗੁਰੂ ਸਾਹਿਬ ਨੇ 6500 ਮੀਲ ਦੇ ਲਗਪਗ ੲਿਸ (ਪਹਿਲੀ) ਉਦਾਸੀ ਦਾ ਸਫਰ ਸਵਾ ਅਠ ਸਾਲ ਯਾਨੀ 3015 ਦਿਨ ਬਣਦਾ ਹੈ|

ਦੂਜੀ ਉਦਾਸੀ ਉੱਤਰ ਦੀ

ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋਃ ਸਾਹਿਬ ਸਿੰਘ ਅਨੁਸਾਰ ਇਹ ਉਦਾਸੀ ਸੰਨ 1517 ਤੋਂ 1518 ਤਕ ਦੀ ਸੀ। ਇਸ ਉਦਾਸੀ ਦੌਰਾਨ ਗੁਰਦੇਵ ਨੇ ਜੰਮੂ ਤੇ ਕਸ਼ਮੀਰ ਦੀ ਯਾਤਰਾ ਕੀਤੀ। ਆਪ ਗਿਆਨ ਕੋਟ ਅਤੇ ਜੰਮੂ ਤੋਂ ਹੁੰਦੇ ਹੋਏ ਪਹਿਲਾਂ ਵੈਸ਼ਨੋ ਦੇਵੀ ਗਏ, ਫਿਰ ਮਟਨ ਵਿੱਚ ਅਮਰਨਾਥ ਤੇ ਉਸ ਤੋਂ ਵੀ ਪਰ੍ਹੇ ਬਰਫ਼ਾਂ ਲੱਦੀ ਪਰਬਤ ਮਾਲਾ ਉਂਤੇ, ਜਿਥੇ ਕੁਝ ਸਿੱਧਾਂ ਨਾਲ ਆਪ ਜੀ ਦਾ ਸੰਵਾਦ ਹੋਇਆ। ਭਾਈ ਗੁਰਦਾਸ ਜੀ ਦਾ ਕਥਨ ਹੈ:
-ਫਿਰਿ ਜਾਇ ਚੜ੍ਹਿਆ ਸੁਮੇਰ ਪਰਿ ਸਿਧਿ ਮੰਡਲੀ ਦ੍ਰਿਸਟਿ ਆਈ।
(ਵਾਰ ੧;੨੮)
-ਸਬਦਿ ਜਿਤੀ ਸਿਧਿ ਮੰਡਲੀ...। (ਵਾਰ ੧;੩੧)

No comments:

Post a Comment

Thanx For Comments
~SIKH47~